ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
॥ ਜਪੁ ॥
ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥ ੧ ॥
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ
ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ
ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥ ੧ ॥ ਹੁਕਮੀ ਹੋਵਨਿ
ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ
ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥ ਹੁਕਮੈ
ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥ ੨ ॥ ਗਾਵੈ ਕੋ
ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ
ਵਿਦਿਆ ਵਿਖਮੁ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ
ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ
ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥
ਨਾਨਕ ਵਿਗਸੈ ਵੇਪਰਵਾਹੁ ॥ ੩ ॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ
ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ
ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥ ੪ ॥ ਥਾਪਿਆ ਨ ਜਾਇ ਕੀਤਾ ਨ ਹੋਇ ॥
ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥
ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ
ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ
ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ
ਨ ਜਾਈ ॥ ੫ ॥ ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ
ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ
ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥ ੬ ॥ ਜੇ ਜੁਗ ਚਾਰੇ ਆਰਜਾ ਹੋਰ
ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ
ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ
ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥ ੭ ॥ ਸੁਣਿਐ
ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ
ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੮ ॥ ਸੁਣਿਐ ਈਸਰੁ ਬਰਮਾ ਇੰਦੁ ॥
ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ
ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੯ ॥ ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ
ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥ ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ
॥ ਸੁਣਿਐ ਦੂਖ ਪਾਪ ਕਾ ਨਾਸੁ ॥ ੧੦ ॥ ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ
ਪਾਵਹਿ ਰਾਹੁ ॥ ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥ ੧੧ ॥
ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ
ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੨ ॥ ਮੰਨੈ ਸੁਰਤਿ ਹੋਵੈ ਮਨਿ ਬੁਧਿ ॥
ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ
ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੩ ॥ ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥
ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥
੧੪ ॥ ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ
ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ੧੫ ॥ ਪੰਚ ਪਰਵਾਣ ਪੰਚ ਪਰਧਾਨੁ ॥
ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ
ਵਿਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥
ਜੇ ਕੋ ਬੂਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ
॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ
ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ
ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥
ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੬ ॥ ਅਸੰਖ ਜਪ ਅਸੰਖ ਭਾਉ
॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ
ਉਦਾਸ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥
ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵਿਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ
ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੭ ॥ ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ
॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ
ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ
ਕਹੈ ਵਿਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥
੧੮ ॥ ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ
ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ
ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ
ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ
ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ੧੯ ॥ ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ
ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥
ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ
ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥ ੨੦ ॥ ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ
॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥
ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ
ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ
ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ
ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ
ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ
ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥ ੨੧ ॥ ਪਾਤਾਲਾ ਪਾਤਾਲ ਲਖ
ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ
ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥
੨੨ ॥ ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥
ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥ ੨੩ ॥ ਅੰਤੁ
ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ
ਕਿਆ ਮਨਿ ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥
ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥
ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ
ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥ ੨੪ ॥ ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ
॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥ ਕੇਤੇ ਲੈ ਲੈ ਮੁਕਰੁ
ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ
ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ
ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ
॥ ੨੫ ॥ ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥
ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥ ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ
ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ
ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥
ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ
ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥
ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ
ਸੋਇ ॥ ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥ ੨੬ ॥ ਸੋ ਦਰੁ ਕੇਹਾ ਸੋ ਘਰੁ ਕੇਹਾ
ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ
ਕੇਤੇ ਗਾਵਣਹਾਰੇ ॥ ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ
ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥ ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ
ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥ ਗਾਵਨਿ
ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਹਿ
ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ
ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥ ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ
ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ
ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ
ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ
ਰਹਣੁ ਰਜਾਈ ॥ ੨੭ ॥ ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ
ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ
ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੨੮ ॥ ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ
ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ
ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੨੯ ॥
ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ
ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ
ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੦ ॥ ਆਸਣੁ ਲੋਇ ਲੋਇ ਭੰਡਾਰ ॥
ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ
ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ੩੧ ॥ ਇਕ ਦੂ ਜੀਭੌ ਲਖ ਹੋਹਿ ਲਖ
ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ
ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥ ੩੨ ॥
ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ
ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ
ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥ ੩੩ ॥ ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥
ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ
॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ
ਪਵੈ ਨੀਸਾਣੁ ॥ ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥ ੩੪ ॥ ਧਰਮ ਖੰਡ ਕਾ ਏਹੋ
ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ
ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ
ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ
ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ
ਅੰਤੁ ਨ ਅੰਤੁ ॥ ੩੫ ॥ ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥
ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ
ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥ ੩੬ ॥
ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ
ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ
ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ
ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ
ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ
॥ ੩੭ ॥ ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥
ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥
ਨਾਨਕ ਨਦਰੀ ਨਦਰਿ ਨਿਹਾਲ ॥ ੩੮ ॥ ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥
ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ
ਉਜਲੇ ਕੇਤੀ ਛੁਟੀ ਨਾਲਿ ॥ ੧ ॥
If you find any spelling mistake or typing mistake please inform us immideatly at lotic@gmail.com